ਕੈਪਟਨ ਨੇ ਬਦਲਿਆ ਸਿੱਧੂ ਦਾ ਮਹਿਕਮਾ

Jun 07, 2019


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਕਈ ਦਿਨਾਂ ਤੋਂ ਚੱਲ ਰਹੀ ਤਕਰਾਰ ਨੇ ਆਖਿਰ ਸਿਆਸੀ ਰੂਪ ਧਾਰਨ ਕਰ ਲਿਆ ਹੈ, ਕੈਪਟਨ ਨੇ ਸਿੱਧੂ ਦਾ ਵਿਭਾਗ ਬਦਲ ਕੇ  ਬਿਜਲੀ ਅਤੇ ਨਵਿਆਉਣਯੋਗ ਊਰਜਾ ਵਿਭਾਗ ਸੌਂਪਿਆ ਹੈ ਅਤੇ ਸਿੱਧੂ ਦਾ ਪੁਰਾਣਾ ਵਿਭਾਗ ਕੈਬਨਿਟ ਮੰਤਰੀ ਚਰਨਜੀਤ ਚੰਨੀ ਦੇ ਹਵਾਲੇ ਕਰ ਦਿੱਤਾ ਹੈ।


ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਪਹਿਲਾਂ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਮੰਤਰੀ ਸਨ, ਹੁਣ ਦੇਖਣਾ ਇਹ ਹੋਵੇਗਾ ਕਿ ਸਿੱਧੂ ਇਸ ਨਵੇਂ ਅਹੁਦੇ ਨੂੰ ਸਵੀਕਾਰਦੇ ਹਨ ਜਾਂ ਨਹੀਂ।


ਕੈਪਟਨ ਅਮਰਿੰਦਰ ਸਿੰਘ ਨੇ  4 ਮੰਤਰੀਆਂ ਨੂੰ ਛੱਡ ਕੇ ਬਾਕੀ ਸਭ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ,ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਸ ਬਦਲਾਅ ਨਾਲ ਸਰਕਾਰੀ ਪ੍ਰਣਾਲੀ ਤੇ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲੇਗੀ


Categories