ਸੰਗਰੂਰ ਦੇ ਡਿਪਟੀ ਕਮਿਸ਼ਨਰ ਤੇ ਪਰਚਾ ਦਰਜ ਹੋਵੇ- ਬੈਂਸ

Jun 12, 2019


ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਬੈਂਸ ਨੇ ਸੰਗਰੂਰ ਪ੍ਰਸ਼ਾਸਨ 'ਤੇ ਸਵਾਲ ਖੜ੍ਹੇ ਕੀਤੇ ਹਨ, ਬੈਂਸ ਨੇ ਕਿਹਾ ਹੈ ਕਿ ਜਿਨ੍ਹਾਂ ਅਧਿਕਾਰੀਆਂ ਨੇ ਫਤਿਹਵੀਰ ਨੂੰ ਬਚਾਉਣ 'ਚ ਲਾਪਰਵਾਹੀ ਵਰਤੀ ਉਨ੍ਹਾਂ ਖਿਲਾਫ਼ ਪਰਚਾ ਦਰਜ ਹੋਣਾ ਚਾਹੀਦਾ ਹੈ


ਬੈਂਸ ਨੇ ਕਿਹਾ ਕਿ ਪ੍ਰਸ਼ਾਸਨ ਦੀ ਸੁਸਤੀ ਤੇ ਲਾਪ੍ਰਵਾਹੀ ਕਾਰਨ ਫਤਹਿਵੀਰ ਨੂੰ ਆਪਣੀ ਜਾਨ ਗਵਾਉਣੀ ਪਈ, ਬੈਂਸ ਨੇ ਕਿਹਾ ਕਿ ਫਤਿਹਵੀਰ ਦੀ ਮੌਤ ਲਈ ਸੰਗਰੂਰ ਦਾ ਡਿਪਟੀ ਕਮਿਸ਼ਨਰ ਤੇ ਐਸਡੀਐਮ ਜ਼ਿੰਮੇਵਾਰ ਹੈ, ਜਿਨ੍ਹਾਂ 'ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ


ਇਸ ਦੇ ਨਾਲ ਹੀ ਬੈਂਸ ਨੇ ਕਿਹਾ ਕਿ ਜੇਕਰ ਪਹਿਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘਟਨਾਂ ਵਾਲੀ ਥਾਂ ਤੇ ਪਹੁੰਚ ਜਾਂਦੇ ਤਾਂ ਸ਼ਾਇਦ ਫਤਹਿਵੀਰ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ ਜਾਂਦਾ, ਬੈਂਸ ਨੇ ਕਿਹਾ ਕਿ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਕਿਉਂ ਕਿ ਉਹ ਪੰਜਾਬ ਨੂੰ ਸੰਭਾਲਣ 'ਚ ਫੇਲ ਸਾਬਤ ਹੋਏ ਹਨ