ਫ਼ਤਿਹਵੀਰ ਦੀ ਮੌਤ ਲਈ ਪ੍ਰਸ਼ਾਸਨ ਤੇ ਸਰਕਾਰ ਜ਼ਿੰਮੇਵਾਰ !

Jun 12, 2019


ਕੈਪਟਨ ਸਰਕਾਰ ਤੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਬੋਰਵੈੱਲ 'ਚ ਡਿੱਗੇ ਦੋ ਸਾਲੇ ਦੇ ਮਾਸੂਮ ਫ਼ਤਿਹਵੀਰ ਸਿੰਘ ਨੂੰ ਬਚਾਇਆ ਨਹੀਂ ਜਾ ਸਕਿਆ, ਪ੍ਰਸ਼ਾਸ਼ਨ ਦੀ ਸੁਸਤੀ ਤੇ ਲਾਪਰਵਾਹੀ ਕਾਰਨ ਫ਼ਤਿਹਵੀਰ ਦੀ ਮੌਤ ਹੋ ਗਈ, ਦੱਸਦੀਏ ਕਿ ਮੰਗਲਵਾਰ ਸਵੇਰੇ ਕਰੀਬ ਪੰਜ ਵਜੇ ਫ਼ਤਿਹਵੀਰ ਨੂੰ ਦੇਸੀ ਤਰੀਕੇ ਨਾਲ ਬੋਰ ਵਿੱਚੋਂ ਬਾਹਰ ਕੱਢਿਆ ਗਿਆ ਸੀ, ਜਿਸ ਮਗਰੋਂ ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ, ਫਤਿਹਵੀਰ ਨੂੰ ਚੈੱਕ ਕਰਨ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਣ ਦਿੱਤਾ ।


ਜਿਸ ਤੋਂ ਬਾਅਦ ਹੈਲੀਕਾਪਟਰ ਰਾਹੀਂ ਫ਼ਤਿਹਵੀਰ ਦੀ ਦੇਹ ਨੂੰ ਪਿੰਡ ਪਹੁੰਚਾਇਆ ਗਿਆ, ਜਿੱਥੇ ਪਰਿਵਾਰਕ ਮੈਂਬਰਾਂ ਤੇ ਆਮ ਲੋਕਾਂ ਦੀ ਮੌਜੂਦਗੀ 'ਚ ਫਤਿਹਵੀਰ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ, ਫਤਿਹ ਦੀ ਚਿਤਾ ਨੂੰ ਅਗਨੀ ਉਸ ਦੇ ਦਾਦਾ ਜੀ ਵਲੋਂ ਭੇਟ ਕੀਤੀ ਗਈ ।


ਇਸ ਦੌਰਾਨ ਪਰਿਵਾਰਕ ਮੈਂਬਰਾਂ ਤੇ ਸਾਰੇ ਲੋਕਾਂ ਦੀਆਂ ਅੱਖਾਂ ਨਮ ਸੀ, ਲੋਕਾਂ ਦੀ ਭੀੜ ਨੂੰ ਵੇਖਦੇ ਹੋਈ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਸ਼ਮਸ਼ਾਨ ਘਾਟ ਦੇ ਬਾਹਰ ਤਾਇਨਾਤ ਕੀਤੀ ਗਈ ਸੀ, ਹਾਲਾਂਕਿ ਇਸ ਦੇ ਬਾਵਜੂਦ ਗੁੱਸੇ 'ਚ ਆਏ ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸ਼ਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਲੋਕਾਂ ਦਾ ਕਹਿਣਾ ਕਿ ਜੇਕਰ ਅਧਿਕਾਰੀਆਂ ਨੇ ਵੇਲੇ ਸਿਰ ਸਹੀ ਫੈਸਲੇ ਲਏ ਹੁੰਦੇ ਤਾਂ ਫਤਿਹਵੀਰ ਨੂੰ ਬਚਾਇਆ ਜਾ ਸਕਦਾ ਸੀ ।


Categories