ਪੰਜਾਬ ਦੀਆਂ ਜੇਲ੍ਹਾਂ 'ਚ ਬਣਨਗੀਆਂ ਗਊਸ਼ਾਲਾਵਾਂ!

Jun 14, 2019


ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ 'ਚ ਗਊਸ਼ਾਲਾਵਾਂ ਬਣਾਉਣ ਸੰਬੰਧੀ ਕੈਪਟਨ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ, ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਲ੍ਹਾਂ 'ਚ ਬਹੁਤ ਸਾਰੀ ਜਗਾ ਖਾਲੀ ਪਈ ਹੈ, ਜਿਸ ਕਾਰਨ ਸਰਕਾਰ ਜੇਲ੍ਹਾਂ 'ਚ ਗਊਸ਼ਾਲਾਵਾਂ ਬਣਾਉਣ ਕਰਨ ਤੇ ਵਿਚਾਰ ਕਰ ਰਹੀ ਹੈ।


ਜੇਲ੍ਹ ਮੰਤਰੀ ਦਾ ਕਹਿਣਾ ਕਿ ਗਊਆਂ ਦੀ ਸਾਂਭ-ਸੰਭਾਲ ਲਈ ਕੈਦੀਆ ਨੂੰ ਕਿਹਾ ਜਾਵੇਗਾ ਤੇ ਸਾਨੂੰ ਪੂਰੀ ਉਮੀਦ ਹੈ ਕਿ ਕੈਦੀ ਖੁਸ਼ੀ ਖੁਸ਼ੀ ਇਹ ਜ਼ਿੰਮੇਵਾਰੀ ਸੰਭਾਲ ਲੈਣਗੇ, ਰੰਧਾਵਾ ਨੇ ਕਿਹਾ ਕਿ ਜੇਕਰ ਸਰਕਾਰ ਦੀ ਇਹ ਯੋਜਨਾ ਸਿਰੇ ਚੜ੍ਹ ਜਾਂਦੀ ਹੈ ਤਾਂ ਸੂਬੇ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਵੀ ਪੱਕੇ ਤੌਰ ਤੇ ਹੱਲ ਹੋ ਜਾਵੇਗੀ।


Categories