ਫ਼ਤਿਹਵੀਰ ਨੂੰ ਇਨਸਾਫ਼ ਦਿਵਾਉਣ ਲਈ ਭੁੱਖ ਹੜਤਾਲ ਤੇ ਬੈਠੇ ਲੋਕ

Jun 14, 2019


ਬੋਰਵੈੱਲ 'ਚ ਡਿੱਗ ਕੇ ਮੌਤ ਦੇ ਮੂੰਹ 'ਚ ਗਏ ਦੋ ਸਾਲਾ ਦੇ ਮਾਸੂਮ ਫ਼ਤਿਹਵੀਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਸੰਗਰੂਰ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ, ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੇ ਜੇਕਰ ਵੇਲੇ ਸਿਰ ਆਪਣੀ ਜ਼ਿੰਮੇਵਾਰੀ ਨਿਭਾਈ ਹੁੰਦੀ ਤਾਂ ਫ਼ਤਿਹਵੀਰ ਨੂੰ ਬਚਾਇਆ ਜਾ ਸਕਦਾ ਸੀ।


ਦੱਸਦੀਏ ਕਿ ਫ਼ਤਿਹਵੀਰ ਦੀ ਮੌਤ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਗਾਤਾਰ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਨੇ, ਫ਼ਤਿਹਵੀਰ ਦੀ ਮੌਤ ਲਈ ਲੋਕ ਸਿੱਧੇ ਤੌਰ ਤੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾ ਰਹੇ ਨੇ ਤੇ ਮੰਗ ਕਰ ਰਹੇ ਨੇ ਕਿ ਇਸ ਮਾਮਲੇ 'ਚ ਸੰਗਰੂਰ ਦੇ ਡੀ.ਸੀ ਤੇ ਪਰਚਾ ਦਰਜ ਹੋਣਾ ਚਾਹੀਦਾ ਹੈ, ਲੋਕਾਂ ਦੇ ਇਸ ਰੋਹ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ।


Categories