ਦੇਸ਼ ਭਰ 'ਚ ਚੱਲ ਰਹੀ ਹੈ ਡਾਕਟਰਾਂ ਦੀ ਹੜਤਾਲ

Jun 15, 2019


ਕੋਲਕਾਤਾ ਦੇ ਹਸਪਤਾਲ 'ਚ ਡਾਕਟਰ ਨਾਲ ਕੁੱਟਮਾਰ ਤੋਂ ਬਾਅਦ ਦੇਸ਼ ਭਰ 'ਚ ਚੱਲ ਰਹੀ ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ ਹੈ, ਜਿਸ ਦਾ ਅਸਰ ਬੰਗਾਲ ਤੋਂ ਲੈ ਕੇ ਦਿੱਲੀ ਤੱਕ ਦੇਖਣ ਨੂੰ ਮਿਲ ਰਿਹਾ ਹੈ, ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਡਾਕਟਰਾਂ ਨੇ ਹੜਤਾਲ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ।


ਡਾਕਟਰਾਂ ਦਾ ਕਹਿਣਾ ਕਿ ਪੱਛਮੀ ਬੰਗਾਲ 'ਚ ਜੋ ਘਟਨਾ ਵਾਪਰੀ ਹੈ, ਉਹ ਗਲ਼ਤ ਸੀ, ਕਿਉਂ ਕਿ ਕੋਈ ਵੀ ਡਾਕਟਰ ਨਹੀਂ ਚਾਹੁੰਦਾ ਕਿ ਇਲਾਜ ਦੌਰਾਨ ਕਿਸੇ ਮਰੀਜ਼ ਦੀ ਮੌਤ ਹੋਵੇ, ਡਾਕਟਰਜ਼ ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਨੂੰ ਡਾਕਟਰਾਂ ਦੀ ਸੁਰੱਖਿਆ ਲਈ ਸਖਤ ਕਾਨੂੰਨ ਬਣਾਉਣਾ ਚਾਹੀਦਾ, ਤਾਂ ਕਿ ਦੇਸ਼ ਦੇ ਕਿਸੇ ਵੀ ਕੋਨੇ 'ਚ ਡਾਕਟਰਾਂ ਤੇ ਇਸ ਤਰਾਂ ਦੇ ਹਮਲੇ ਨਾ ਹੋ ਸਕਣ।


ਡਾਕਟਰ ਐਸੋਸੀਏਸ਼ਨ ਨੇ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹਨਾਂ ਵਲੋਂ 17 ਜੂਨ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾਵੇਗੀ, ਇਸ ਦੇ ਨਾਲ ਹੀ ਐਸੋਸੀਏਸ਼ਨ ਨੇ ਪੱਛਮੀ ਬੰਗਾਲ ਸਰਕਾਰ ਨੂੰ ਹੜਤਾਲੀ ਡਾਕਟਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ 48 ਘੰਟਿਆਂ ਦਾ ਅਲਟੀਮੇਟਮ ਦਿੱਤਾ, ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਸਫਲ ਰਹਿੰਦੀ ਹੈ ਤਾਂ ਏਮਜ਼ 'ਚ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ।


Categories