ਆਂਗਣਵਾੜੀ ਵਰਕਰਾਂ ਨੇ ਕੈਪਟਨ ਨੂੰ ਭੇਜੀ ਖੂਨ ਨਾਲ ਲਿਖੀ ਚਿੱਠੀ

Jun 15, 2019


ਆਪਣੀਆਂ ਹੱਕੀ ਮੰਗਾਂ ਪੂਰੀਆ ਨਾ ਹੋਣ ਕਾਰਨ ਸਰਕਾਰ ਤੋਂ ਨਾਰਾਜ਼ ਚੱਲ ਰਹੇ ਆਂਗਣਵਾੜੀ ਮੁਲਾਜ਼ਮਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖ਼ੂਨ ਨਾਲ ਲਿਖਿਆ ਮੰਗ ਪੱਤਰ ਭੇਜਿਆ ਹੈ, ਆਂਗਨਵਾੜੀ ਯੂਨੀਅਨ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਵਧਾਈ ਗਈ ਤਨਖ਼ਾਹ ਵਿੱਚ ਪੰਜਾਬ ਸਰਕਾਰ ਆਪਣੇ ਹਿੱਸੇ ਦਾ 40 ਪ੍ਰਤੀਸ਼ਤ ਨਹੀਂ ਪਾ ਰਹੀ, ਜਿਸ ਕਾਰਨ ਮੁਲਾਜ਼ਮ ਸਰਕਾਰ ਖਿਲਾਫ਼ ਰੋਸ ਮੁਜ਼ਾਹਰੇ ਕਰ ਰਹੇ ਹਨ ।


ਆਂਗਨਵਾੜੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਜਲਦ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਯੂਨੀਅਨ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ ।


Categories