ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਲੱਗ ਸਕਣਗੇ ਟਿਊਬਵੈੱਲ

Jun 15, 2019


ਪੰਜਾਬ 'ਚ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਟਿਊਬਵੈੱਲ ਨਹੀਂ ਲਗਾਏ ਜਾ ਸਕਣਗੇ, ਪੰਜਾਬ ਸਰਕਾਰ ਨੇ ਇਸ ਸਬੰਧੀ ਕਾਨੂੰਨ ਬਣਾਉਣ ਦੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ ।


ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦਫ਼ਤਰ ਨੇ ਸਿੰਜਾਈ ਵਿਭਾਗ ਦੇ ਅਫ਼ਸਰਾਂ ਨੂੰ ਟਿਊਬਵੈੱਲ ਲਾਉਣ ਸਬੰਧੀ ਕਾਨੂੰਨ ਦਾ ਖ਼ਰੜਾ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਨੇ, ਇਸ ਬਾਰੇ ਸਿੰਜਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਇਸ ਸੰਬੰਧ 'ਚ ਨਵਾਂ ਕਾਨੂੰਨ ਵਿਧਾਨ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ।


ਜੇ ਇਹ ਕਾਨੂੰਨ ਪਾਸ ਹੋ ਗਿਆ ਤਾਂ ਇਸ ਤੋਂ ਬਾਅਦ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਸੂਬੇ 'ਚ ਟਿਊਬਵੈੱਲ ਨਹੀਂ ਲਾਏ ਜਾ ਸਕਣਗੇ।


Categories