ਔਰਤ ਨਾਲ ਕੀਤੀ ਗਈ ਕੁੱਟਮਾਰ ਤੇ ਭੜਕੇ ਕੈਪਟਨ

Jun 15, 2019


ਸ਼੍ਰੀ ਮੁਕਤਸਰ ਸਾਹਿਬ 'ਚ ਕਾਂਗਰਸੀ ਕੌਂਸਲਰ ਦੇ ਭਰਾ ਤੇ ਉਸ ਦੇ ਸਾਥੀਆਂ ਵਲੋਂ ਇੱਕ ਔਰਤ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਘਟਨਾ ਦੀ ਵੀਡਿਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ।


ਕੈਪਟਨ ਨੇ ਇਸ ਘਟਨਾ ਨੂੰ ਸ਼ਰਮਨਾਕ ਦੱਸਦੇ ਹੋਏ ਕਿਹਾ ਕਿ ਉਹ ਆਪਣੇ ਸੂਬੇ 'ਚ ਇਸ ਤਰਾਂ ਦੀਆਂ ਹਿੰਸਕ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰਨਗੇ, ਨਾਲ ਹੀ ਕੈਪਟਨ ਨੇ ਦੱਸਿਆ ਕਿ ਔਰਤ ਨਾਲ ਕੁੱਟਮਾਰ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ, ਤੇ ਪੁਲਿਸ ਨੇ ਇਨਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 307 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Categories