ਦਿੱਲੀ 'ਚ ਸਿੱਖ ਡਰਾਈਵਰ ਨਾਲ ਪੁਲਿਸ ਨੇ ਕੀਤੀ ਕੁੱਟਮਾਰ

Jun 17, 2019


ਦਿੱਲੀ ਦੇ ਮੁਖਰਜੀ ਨਗਰ 'ਚ ਐਤਵਾਰ ਸ਼ਾਮ ਨੂੰ ਸਿੱਖ ਆਟੋ ਡਰਾਈਵਰ ਅਤੇ ਉਸਦੇ ਨਾਬਾਲਿਗ ਪੁੱਤਰ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਾਣਕਾਰੀ ਮੁਤਾਬਿਕ ਇੱਕ ਪੁਲਿਸ ਵਾਹਨ ਦੀ ਟੈਂਪੂ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਪੁਲਿਸ ਵਾਲਿਆਂ ਨੇ ਦੋ ਵਿਅਕਤੀਆਂ ਨਾਲ ਕੁੱਟਮਾਰ ਕੀਤੀ, ਇਸ ਘਟਨਾ ਤੋਂ ਬਾਅਦ ਤਿੰਨਾਂ ਪੁਲਿਸ ਕਰਮੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।


ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਆਟੋ ਡਰਾਈਵਰ ਨੇ ਇੱਕ ਪੁਲਿਸ ਅਧਿਕਾਰੀ ਉੱਤੇ ਤਲਵਾਰ ਨਾਲ ਹਮਲਾ ਕੀਤਾ ਸੀ, ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਵਾਹਨਾਂ ਦੀ ਟੱਕਰ ਤੋਂ ਬਾਅਦ ਟੈਂਪੂ ਡਰਾਈਵਰ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਦੋਵਾਂ 'ਚ ਬਹਿਸ ਵੀ ਹੋਈ, ਇਸ ਦੌਰਾਨ ਚਾਲਕ ਹਿੰਸਕ ਹੋ ਗਿਆ ਅਤੇ ਉਸ ਨੇ ਤੇਜ਼ਧਾਰ ਹਥਿਆਰ ਨਾਲ ਪੁਲਿਸ ਅਧਿਕਾਰੀ 'ਤੇ ਹਮਲਾ ਕਰ ਦਿੱਤਾ।

Categories