ਪ੍ਰਾਈਵੇਟ ਸਕੂਲਾਂ ਦੀ ਲੁੱਟ 'ਤੇ ਨਕੇਲ ਕੱਸਣ ਲਈ ਸਰਕਾਰ ਦਾ ਵੱਡਾ ਕਦਮ

Jun 17, 2019


ਪੰਜਾਬ ਵਿਚ ਕੁੱਝ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੇ ਆਰਥਿਕ ਸ਼ੋਸ਼ਣ ਸਬੰਧੀ ਮਿਲੀਆਂ ਰਿਪੋਰਟਾਂ 'ਤੇ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਨਵੇਂ ਬਣੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਵਿੱਚ ਸਥਿਤ ਸੀ.ਬੀ.ਐੱਸ.ਈ./ਆਈ.ਸੀ.ਐੱਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਾਰੇ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਮਾਪਿਆਂ ਨੂੰ ਸਕੂਲ ਵੱਲੋਂ ਸੁਝਾਈ ਗਈ ਦੁਕਾਨ/ਫਰਮ ਤੋਂ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਦੇ, ਇਸ ਦੇ ਨਾਲ ਹੀ ਸਕੂਲ ਦੀ ਹਦੂਦ ਵਿੱਚ ਕਿਤਾਬਾਂ ਅਤੇ ਵਰਦੀਆਂ ਦੀ ਵਿੱਕਰੀ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ।


ਸਿੰਗਲਾ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਸਕੂਲ ਵੱਲੋਂ ਲਗਾਈ ਗਈ ਵਰਦੀ ਘੱਟੋ-ਘੱਟ 3 ਸਾਲ ਲਈ ਲਾਗੂ ਰਹੇਗੀ, ਇਸ ਸਮੇਂ ਦੌਰਾਨ ਵਰਦੀ ਦੇ ਰੰਗ ਅਤੇ ਡਿਜ਼ਾਈਨ ਵਿੱਚ ਕਿਸੇ ਕਿਸਮ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ, ਵਰਦੀ ਦੇ ਰੰਗ, ਡਿਜ਼ਾਈਨ, ਟੈਕਸਚਰ/ਮਟੀਰੀਅਲ ਆਦਿ ਸਬੰਧੀ ਸਾਰੀ ਜਾਣਕਾਰੀ ਸਕੂਲ ਦੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੀ ਜਾਵੇ ਤਾਂ ਜੋ ਮਾਪਿਆਂ ਵੱਲੋਂ ਰੈਡੀਮੇਡ ਵਰਦੀ ਕਿਸੇ ਵੀ ਥਾਂ ਤੋਂ ਖਰੀਦੀ ਜਾ ਸਕੇ ਜਾਂ ਆਪਣੀ ਲੋੜ ਮੁਤਾਬਕ ਸਿਲਵਾਈ ਜਾ ਸਕੇ।

Categories