ਭਾਰਤ-ਪਾਕਿਸਤਾਨ ਵਿਚਾਲੇ ਵਧੇ ਤਣਾਅ ਦਾ ਅਸਰ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਪਵੇ-ਕੈਬਨਿਟ ਮੰਤਰੀ ਰੰਧਾਵਾ

Aug 08, 2019


ਪੰਜਾਬ ਸਰਕਾਰ ਨਹੀਂ ਚਾਹੁੰਦੀ ਕਿ ਭਾਰਤ-ਪਾਕਿਸਤਾਨ ਵਿਚਾਲੇ ਵਧੇ ਤਣਾਅ ਦਾ ਅਸਰ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਪਵੇI

ਇਸ ਲਈ ਕੈਪਟਨ ਸਰਕਾਰ ਪਾਕਿਸਤਾਨ ਨਾਲ ਲਾਂਘੇ ਦੇ ਮਸਲੇ ਤੇ ਸਿੱਧੀ ਗੱਲਬਾਤ ਕਰੇਗੀ, ਕੈਪਟਨ ਸਰਕਾਰ ਦੇ ਤਿੰਨ ਮੰਤਰੀਆਂ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈI

 ਦਰਅਸਲ ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਮਗਰੋਂ ਪਾਕਿਸਤਾਨ ਨੇ ਭਾਰਤ ਨਾਲ ਵਪਾਰਕ ਰਿਸ਼ਤੇ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਪਾਕਿਸਤਾਨ ਨੇ ਕੂਟਨੀਤਕ ਸਬੰਧਾਂ ਨੂੰ ਘਟਾਉਣ ਦਾ ਐਲਾਨ ਵੀ ਕੀਤਾ, ਅਜਿਹੇ ਵਿੱਚ ਲੱਗਦਾ ਹੈ ਕਿ ਇਸ ਦਾ ਅਸਰ ਕਰਤਾਰਪੁਰ ਲਾਂਘੇ ਦੇ ਨਿਰਮਾਣ 'ਤੇ ਵੀ ਪੈ ਸਕਦਾ ਹੈI

ਇਸ ਬਾਰੇ ਜਦੋਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਕਰਤਾਰਪੁਰ ਲਾਂਘਾ ਸਮੇਂ ਸਿਰ ਖੁੱਲ੍ਹਾਉਣ ਲਈ ਪੂਰੀ ਵਾਹ ਲਾਈ ਜੀਵੇਗੀ, ਇਸ ਲਈ ਨੂੰ ਲੈ ਕੇ ਫਾਈਨਲ ਮੀਟਿੰਗ ਕਰਨ ਲਈ ਪੰਜਾਬ ਦੇ ਮੰਤਰੀਆਂ ਦਾ ਵਫਦ ਪਾਕਿਸਤਾਨ ਜਾਵੇਗਾI

ਇਹ ਵਫਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗਾ, ਇਸ ਵਫਦ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਓਮ ਪ੍ਰਕਾਸ਼ ਸੋਨੀ ਤੇ ਚਰਨਜੀਤ ਸਿੰਘ ਚੰਨੀ ਸ਼ਾਮਲ ਹੋਣਗੇI

ਰੰਧਾਵਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਬਾਰੇ ਲਏ ਗਏ ਫੈਸਲੇ ਦਾ ਅਸਰ ਕਰਤਾਰਪੁਰ ਲਾਂਘੇ 'ਤੇ ਨਹੀਂ ਪਵੇਗਾ, ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਆਪਣੇ ਤੈਅ ਸਮੇਂ 'ਤੇ ਹੀ ਖੋਲ੍ਹਿਆ ਜਾਵੇਗਾ I