ਗੁਰਮੀਤ ਰਾਮ ਰਹੀਮ ਦੀ ਪੈਰੋਲ ਅਰਜ਼ੀ ਇੱਕ ਵਾਰ ਫਿਰ ਖਾਰਜ

Aug 09, 2019ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਹੱਤਿਆ ਤੇ ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਰਜ਼ੀ ਇੱਕ ਵਾਰ ਫਿਰ ਖਾਰਜ ਕਰ ਦਿੱਤੀ ਗਈ ਏI

ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਸੁਪਰੀਡੈਂਟ ਵਲੋਂ ਇਹ ਫੈਸਲਾ ਲਿਆ ਗਿਆ, ਰਾਮ ਰਹੀਮ ਦੀ ਪਤਨੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ  'ਚ  ਪੈਰੋਲ ਦੀ ਅਰਜ਼ੀ ਲਾਈ ਸੀ, ਪਰ ਹਾਈਕੋਰਟ ਵਲੋ ਇਹ ਫੈਸਲਾ ਸੁਨਾਰੀਆ ਜੇਲ੍ਹ ਦੇ ਸੁਪਰੀਡੈਂਟ ‘ਤੇ ਛੱਡ ਦਿੱਤਾ ਗਿਆ ਸੀ, ਜਿਸਤੋਂ ਬਾਅਦ ਅੱਜ ਉਨ੍ਹਾਂ ਨੇ ਆਪਣਾ ਫੈਸਲਾ ਦਿੱਤਾ ਹੈI

ਜਿਕਰਯੋਗ ਹੈ ਕਿ ਤੀਸਰੀ ਵਾਰ ਰਾਮ ਰਹੀਮ ਦੀ ਪੈਰੋਲ ਅਰਜੀ ਨੂੰ ਖਾਰਜ ਕੀਤਾ ਗਿਆ, ਯਾਦ ਰਹੇ ਇਹ ਫੈਸਲਾ ਜੇਲ੍ਹ ਪ੍ਰਸ਼ਾਸਨ ਵੱਲੋਂ ਲਿਆ ਗਿਆ ਹੈ ਤੇ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਨੂੰ ਹੀ ਇਸ 'ਤੇ ਫੈਸਲਾ ਲੈਣ ਦੀ ਹਦਾਇਤ ਕੀਤੀ ਸੀ।

ਹੁਣ ਵੇਖਣਾ ਇਹ ਹੋਏਗਾ ਕਿ ਹਾਈ ਕੋਰਟ ਵੱਲੋਂ ਇਸ ਮਾਮਲੇ 'ਤੇ ਕੀ ਫੈਸਲਾ ਲਿਆ ਜਾਏਗਾ? ਦੱਸ ਦੇਈਏ ਇਸ ਤੋਂ ਪਹਿਲਾਂ ਵੀ ਦੋ ਵਾਰ ਗੁਰਮੀਤ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਅਦਾਲਤ ਤਕ ਪਹੁੰਚ ਚੁੱਕੀ ਹੈ, ਪਰ ਹਾਈਕੋਰਟ ਨੇ ਰਾਮ ਰਹੀਮ ਨੂੰ ਦੋਵੇਂ ਵਾਰ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ।