ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਚੀਨ ਦੇ ਤਿੰਨ ਦਿਨਾਂ ਦੌਰੇ 'ਤੇ

Aug 13, 2019


ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਚੀਨ ਦੇ ਤਿੰਨ ਦਿਨਾਂ ਦੌਰੇ 'ਤੇ ਹਨ । ਇਸ ਮੌਕੇ ਭਾਰਤ ਨੇ ਚੀਨ ਨੂੰ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਦੋ-ਪੱਖੀ ਮਤਭੇਦ ਕਿਸੇ ਤਰ੍ਹਾਂ ਦੇ ਵਿਵਾਦ 'ਚ ਤਬਦੀਲ ਨਾ ਹੋਵੇ।

ਦਰਅਸਲ  ਭਾਰਤ ਨੇ ਇਹ ਟਿੱਪਣੀ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਉਸ ਸਮੇਂ ਕੀਤੀ ਜਦੋਂ ਚੀਨ ਨੇ ਕਿਹਾ ਕਿ ਉਹ ਕਸ਼ਮੀਰ ਮੁੱਦੇ 'ਤੇ ਭਾਰਤ ਪਾਕਿਸਤਾਨ ਵਿਚਾਲੇ ਤਣਾਅ ਤੇ ਨੇੜੇਓਂ ਨਜ਼ਰ ਰੱਖੀ ਹੋਈ ਏI

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਚੀਨ ਦੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ , ਇਸ ਤੋਂ ਬਾਅਦ ਜੈਸ਼ੰਕਰ ਚੀਨ ਦੇ ਵਿਦੇਸ਼ ਮੰਤਰੀ ਨੂੰ ਵੀ ਮਿਲੇ ।  ਚੀਨ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ 'ਤੇ ਦੋਵਾਂ ਦੇਸ਼ਾਂ 'ਤੇ ਨਜ਼ਰ ਰੱਖੇ ਹੋਏ ਨੇ ਤੇ ਦੋਵਾਂ ਮੁਲਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਅਪੀਲ ਕਰਦੇ ਨੇ I