ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨਾਲ ਮਨਾਈ ਈਦ

Aug 13, 2019


ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨਿਰਦੇਸ਼ ਦਿੰਦੇ ਅੱਜ ਈਦ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ 'ਚ ਵੱਖ ਵੱਖ ਯੂਨੀਵਰਸਿਟੀਆਂ ਤੋਂ ਕਸ਼ਮੀਰੀ ਵਿਿਦਆਰਥੀਆਂ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ ਪੱਤਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਘਰ ਵਰਗਾ ਅਹਿਸਾਸ ਕਰਵਾਇਆ ਜਾਵੇ ।

ਮੁੱਖ ਮੰਤਰੀ ਨੇ ਵਿਸ਼ਵਾਸ਼ ਪ੍ਰਗਟ ਕਰਦਿਆਂ ਕਿਹਾ ਕਿ ਕਸ਼ਮੀਰ ਦੇ ਹਾਲਾਤ 'ਚ  ਛੇਤੀ ਸੁਧਾਰ ਹੋ ਜਾਵੇਗਾ। ਉਨ੍ਹਾਂ ਨੇ ਵਾਦੀ ਵਿੱਚ ਸਥਿਤੀ ਆਮ ਵਾਂਗ ਹੋਣ ਦੀ ਕਾਮਨਾ ਨਾਲ ਨੌਜਵਾਨਾਂ ਨੂੰ ਵਧਾਈ ਦਿੱਤੀ। ਪੰਜਾਬ ਵਿੱਚ ਕਸ਼ਮੀਰੀ ਵਿਿਦਆਰਥੀਆਂ ਦੀ ਹਿਫਾਜ਼ਤ ਦਾ ਭਰੋਸਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਬੇਸ਼ਕ ਅਸੀਂ ਤੁਹਾਡੇ ਪਰਿਵਾਰਾਂ ਦੀ ਥਾਂ ਤਾਂ ਨਹੀਂ ਲੈ ਸਕਦੇ ਪਰ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਪਰਿਵਾਰ ਹੀ ਸਮਝੋਗੇ।''

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਹ ਆਪਣੇ ਸਿਆਸੀ ਰੁਝੇਵਿਆਂ ਕਾਰਨ ਪਿਛਲੇ ਲੰਮੇ ਸਮੇਂ ਤੋਂ ਕਸ਼ਮੀਰ ਨਹੀਂ ਗਏ ਪਰ ਉਹ ਮੰਨਦੇ ਹਨ ਕਿ ਖੂਬਸੂਰਤ ਵਾਦੀ ਉਨ੍ਹਾਂ ਦਾ ਦੂਜਾ ਘਰ ਹੈ।