ਪੰਜਾਬ ਦੀ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਧਰਨੇ 'ਚ ਕੀਤੀ ਸ਼ਮੂਲੀਅਤ

Aug 13, 2019


ਦਿੱਲੀ ਵਿਚ ਸ੍ਰੀ ਗੁਰੂ ਰਵੀਦਾਸ ਜੀ ਦੇ ਮੰਦਿਰ ਨੂੰ ਤੋੜੇ ਜਾਣ ਮਗਰੋਂ ਰਵੀਦਾਸ ਭਾਈਚਾਰੇ ਦੇ ਲੋਕਾਂ ਵੱਲੋਂ ਦੀਨਾਨਗਰ 'ਚ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਪੰਜਾਬ ਦੀ ਕੈਬਨਿਟ ਮੰਤਰੀ ਅਰੁਨਾ ਚੋਧਰੀ ਨੇ ਵੀ ਸ਼ਮੂਲੀਅਤ ਕੀਤੀI

 ਜਿਨਾਂ ਨੇ ਇਸ ਪੂਰੇ ਮਾਮਲੇ ਵਿਚ ਰਵੀਦਾਸ ਭਾਈਚਾਰੇ ਦੇ ਲੋਕਾਂ ਨੂੰ ਪੂਰਾ ਸਹਿਯੋਗ ਦੇਣ ਦੀ ਗੱਲ ਆਖੀ, ਰੋਸ ਪ੍ਰਦਰਸ਼ਨ ਵਿਚ ਸ਼ਾਮਲ  ਹੋਈ ਕੈਬਨਿਟ ਮੰਤਰੀ ਅਰੁਨਾ ਚੋਧਰੀ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਗੁਰੂ ਸ੍ਰੀ ਗੁਰੂ ਰਵਿਦਾਸ ਦਾ ਮੰਦਿਰ ਢਾਹ ਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈI

ਉਹਨਾਂ ਕਿਹਾ ਕਿ ਸਰਕਾਰ ਨੂੰ ਆਪਣੀ ਗਲਤੀ ਸੁਧਾਰਦੇ ਹੋਏ ਦਿੱਲੀ ਵਿਚ ਫਿਰ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਦੀ ਉਸਾਰੀ ਕਰਨੀ ਚਾਹੀਦੀ ਹੈ I