ਭਗਵੰਤ ਮਾਨ ਨੇ ਮਹਿੰਗੀ ਬਿਜਲੀ ਲਈ ਪਿਛਲੀ ਅਕਾਲੀ ਭਾਜਪਾ ਸਰਕਾਰ ਨੂੰ ਦੋਸ਼ੀ ਠਹਿਰਾਇਆ

Aug 14, 2019


ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮਹਿੰਗੀ ਬਿਜਲੀ ਲਈ ਪਿਛਲੀ ਅਕਾਲੀ ਭਾਜਪਾ ਸਰਕਾਰ ਨੂੰ ਦੋਸ਼ੀ ਠਹਿਰਾਇਆ ਹੈ, ਭਗਵੰਤ ਮਾਨ ਨੇ ਕਿਹਾ ਕਿ ਬਾਦਲ ਸਰਕਾਰ ਦੇ ਗਲਤ ਫੈਸਲਿਆਂ ਅਤੇ ਮਾਰੂ ਸਮਝੌਤਿਆਂ ਕਾਰਨ ਸੂਬੇ ਵਿਚ ਬਿਜਲੀ ਦੀਆਂ ਕੀਮਤਾਂ ਸਭ ਤੋਂ ਜਿਆਦਾ ਹਨI

ਆਪ ਆਗੂ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਰਾਜ ਵੇਲੇ ਮੋਟਾ ਕਮਿਸ਼ਨ ਰੱਖ ਕੇ ਇੱਕਪਾਸੜ ਬਿਜਲੀ ਸਮਝੌਤੇ ਕਰਕੇ ਸੋਚੀ ਸਮਝੀ ਸਾਜ਼ਿਸ਼ ਤਹਿਤ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਵਾ ਦਿੱਤਾ ਸੀ, ਜਿਸ ਮਾਮਲੇ ਦੀ ਜਾਂਚ ਹਾਈਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਜਾਂ ਫਿਰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਕਰਵਾਈ ਜਾਣੀ ਚਾਹੀਦੀ ਹੈI

ਭਗਵੰਤ ਮਾਨ ਨੇ ਆਖਿਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਬਿਜਲੀ ਹੋਰ ਮਹਿੰਗੀ ਹੋ ਸਕਦੀ ਏ, ਜਿਸ ਕਾਰਨ ਆਮ ਲੋਕਾਂ ਤੇ ਵਾਧੂ ਬੋਝ ਪਏਗਾ, ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਦੇ ਨਿੱਜੀ ਥਰਮਲ ਪਲਾਂਟਾ ਨਾਲ ਕੀਤੇ ਸਮਝੌਤੇ ਰੱਦੇ ਕਰਕੇ ਸੂਬੇ ਦੇ ਲੋਕਾਂ ਨੂੰ ਅੰਨੀ ਲੁੱਟ ਤੋਂ ਬਚਾਵੇ, ਤੇ ਕਿਸੇ ਵੀ ਹਾਲਤ ਵਿਚ ਬਿਜਲੀ ਦੀਆਂ ਕੀਮਤਾਂ ਵਿਚ ਹੋਰ ਵਾਧਾ ਨਾ ਕਰੇ I