ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਤੀਜੇ ਦੌਰ ਦੀ ਅਹਿਮ ਮੀਟਿੰਗ ਹੋਈ

Sep 04, 2019


ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਤੀਜੇ ਦੌਰ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਕਈ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈI

ਮੀਟਿੰਗ ਵਿਚ ਅਧਿਕਾਰੀਆਂ ਨੇ ਲਾਂਘੇ ਦੀ ਰੂਪ ਰੇਖਾ ਤੋਂ ਲੈ ਕੇ ਸ਼ਰਧਾਲੂਆਂ ਦੀ ਗਿਣਤੀ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਮੰਥਨ ਕੀਤਾI

 ਜਾਣਕਾਰੀ ਮੁਤਾਬਕ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਸਾਲ ਭਰ ਖੁੱਲਾ ਰਹੇਗਾ ਤੇ ਧਰਮ ਦੇ ਆਧਾਰ ‘ਤੇ ਕਿਸੇ ਸ਼ਰਧਾਲੂ ਨਾਲ ਕੋਈ ਭੇਦਭਾਅ ਨਹੀਂ ਕੀਤਾ ਜਾਵੇਗਾI

ਪਾਕਿਸਤਾਨ ਵੱਲੋਂ ਹਰ ਦਿਨ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਦਰਸ਼ਨ ਦੀ ਆਗਿਆ ਦਿੱਤੀ ਜਾਵੇਗੀ ਤੇ ਖਾਸ ਮੌਕਿਆ ਕੇ ਇਸ ਗਿਣਤੀ ਨੂੰ ਵਧਾਇਆ ਵੀ ਜਾਵੇਗਾI

ਇਸ ਦੇ ਨਾਲ ਹੀ ਸ਼ਰਧਾਲੂਆਂ ਨੂੰ ਜਥਿਆਂ ਤੋਂ ਇਲਾਵਾ ਇੱਕਲਿਆਂ ਵੀ ਦਰਸ਼ਨ ਕਰਨ ਲਈ ਆਗਿਆ ਦਿੱਤੀ ਜਾਵੇਗੀ I