ਲੰਡਨ 'ਚ ਕਸ਼ਮੀਰ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਭਾਰਤੀ ਹਾਈ ਕਮਿਸ਼ਨਰ ਦੀ ਇਮਾਰਤ ‘ਤੇ ਕੀਤਾ ਪਥਰਾਅ

Sep 04, 2019ਜੰਮੂ ਕਸ਼ਮੀਰ ਵਿਚ ਧਾਰਾ 370 ਖਤਮ ਹੋਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਹੋਰ ਨੁਮਾਇੰਦੇ ਲਗਾਤਾਰ ਭੜਕਾਊ ਭਾਸ਼ਣ ਦੇ ਰਹੇ ਨੇ, ਜਿਸ ਦਾ ਮਾੜਾ ਅਸਰ ਹੁਣ ਦਿੱਸਣਾ ਸ਼ੁਰੂ ਹੋ ਗਿਆ ਹੈI

ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਇਸ਼ਾਰੇ ਤੇ ਕਈ ਦੇਸ਼ਾਂ ਵਿਚ ਪਾਕਿਸਤਾਨੀ ਮੂਲ ਦੇ ਲੋਕ ਭਾਰਤੀ ਦੂਤਵਾਸ ਤੇ ਹਾਈ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ ਮੁਜਾਹਰੇ ਕਰ ਰਹੇ ਨੇ, ਪਰ ਹੁਣ ਜੋਂ ਘਟਨਾਂ ਬ੍ਰਿਟੇਨ ਦੇ ਲੰਡਨ ਸ਼ਹਿਰ ਤੋਂ ਸਾਹਮਣੇ ਆਈ ਹੈI

ਉਸ ਘਟਨਾਂ ਨੇ ਪਾਕਿਸਤਾਨ ਦੇ ਲੋਕਾਂ ਦਾ ਸਿਰ ਸ਼ਰਮ ਨਾਲ ਝੁਕਾ ਦਿੱਤਾ, ਦਰਅਸਲ ਲੰਡਨ 'ਚ ਕਸ਼ਮੀਰ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਭਾਰਤੀ ਹਾਈ ਕਮਿਸ਼ਨਰ ਦੀ ਇਮਾਰਤ ‘ਤੇ ਪੱਥਰਾਅ ਕਰਦੇ ਹੋਏ ਨਾਅਰੇਬਾਜ਼ੀ ਕੀਤੀ, ਜਿਨਾਂ ਹਿੰਸਕ ਗਤੀਵਿਧੀਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾI

ਪਾਕਿਸਤਾਨੀਆਂ ਦੇ ਇਸ ਪ੍ਰਦਰਸ਼ਨ ਨਾਲ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਨੂੰ ਕਾਫੀ ਨੁਕਸਾਨ ਪਹੁੰਚਿਆ, ਪਾਕਿਸਤਾਨੀਆਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਭਾਰਤ ਨੇ ਬ੍ਰਿਟਿਸ਼ ਸਰਕਾਰ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ, ਇਸ ਮਾਮਲੇ ‘ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ I

ਲੰਦਨ ਦੇ ਮੇਅਰ ਸਾਦਿਕ ਖ਼ਾਨ ਨੇ ਵੀ ਟਵੀਟ ਕਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਕਿਹਾ ਹੈ I