ਦਿੱਲ਼ੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ

Sep 06, 2019


ਦਿੱਲ਼ੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗਿਆ, ਦਰਅਸਲ ਚਾਂਦਨੀ ਚੌਕ ਤੋਂ ਵਿਧਾਇਕ ਅਲਕਾ ਲਾਂਬਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾI

ਪਿਛਲੇ ਸਮੇਂ ਵਿਚ ਪਾਰਟੀ ਦੇ ਕਈ ਵਿਧਾਇਕ ਪਾਰਟੀ ਨੂੰ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਚੁੱਕੇ ਨੇ ਤੇ ਹੁਣ ਇਸ ਸੂਚੀ ਵਿਚ ਅਲਕਾ ਲਾਂਬਾ ਦਾ ਨਾਂਅ ਜੁੜਣ ਤੇ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵੱਧ ਗਈਆਂ ਨੇI

ਦੱਸਦੀਏ ਕਿ ਅਲਕਾ ਲਾਂਬਾ ਵਿਧਾਇਕ ਹੋਣ ਦੇ ਨਾਲ ਨਾਲ ਇਕ ਚੰਗੀ ਬੁਲਾਰੀ ਅਤੇ ਮਜਬੂਤ ਮਹਿਲਾ ਨੇਤਾ ਹੈ, ਜਿਨਾਂ ਦੀ ਘਾਟ ਆਮ ਆਦਮੀ ਪਾਰਟੀ ਨੂੰ ਜਰੂਰ ਮਹਿਸ ਹੋਵੇਗੀI

ਆਪਣੇ ਅਸਤੀਫੇ ਸੰਬੰਧੀ ਅਲਕਾ ਲਾਂਬਾ ਨੇ ਟਵੀਟ ਕਰਕੇ ਕਿਹਾ ਕਿ  ਆਮ ਆਦਮੀ ਪਾਰਟੀ ਨੂੰ 'ਗੁੱਡ ਬਾਏ' ਕਹਿਣ ਦਾ ਸਮਾਂ ਆ ਗਿਆ ਹੈ, ਮੈਂ ਅਸਹਿਮਤੀਆਂ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੀ ਹਾਂI

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਅਲਕਾ ਲਾਂਬਾ ਨੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ, ਮੰਨਿਆ ਜਾ ਰਿਹਾ ਹੈ ਕਿ ਉਹ ਹੁਣ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋ ਸਕਦੇ ਨੇ I