ਭਗਵੰਤ ਮਾਨ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਲਿਆ ਲੰਮੇ ਹੱਥੀ

Sep 06, 2019


ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਟਾਲਾ ਫੈਕਟਰੀ ਹਾਦਸੇ 'ਚ ਜਖਮੀ ਹੋਏ ਲੋਕਾਂ ਦਾ ਹਾਲ ਜਾਣਨ ਮਗਰੋਂ ਸਰਕਾਰ ਤੇ ਪ੍ਰਸ਼ਾਸਨ ਨੂੰ ਲੰਮੇ ਹੱਥੀ ਲਿਆI

ਉਨ੍ਹਾਂ ਕਿਹਾ ਕਿ ਬਟਾਲਾ ਦੀ ਪਟਾਕਾ ਫੈਟਕਰੀ 'ਚ ਦੋ ਸਾਲ ਪਹਿਲਾਂ ਵੀ ਅਜਿਹੀ ਘਟਨਾ ਵਾਪਰੀ ਸੀ, ਪਰ ਉਸ ਹਾਦਸੇ ਤੋਂ ਪ੍ਰਸ਼ਾਸਨ ਨੇ ਕੋਈ ਸਬਕ ਨਹੀਂ ਸਿਖਿਆ, ਜਿਸ ਦਾ ਖਮਿਆਜ਼ਾ ਅੱਜ ਕਈ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈI

ਭਗਵੰਤ ਮਾਨ ਨੇ ਕਿਹਾ ਕਿ ਜਿਹੜਾ ਵਿਅਕਤੀ ਕਈ ਸਾਲਾਂ ਤੋਂ ਇਸ ਦੁਨੀਆ ਵਿਚ ਹੀ ਨਹੀਂ ਹੈ, ਉਸ ਦੇ ਨਾਂ 'ਤੇ ਫੈਕਟਰੀ ਦਾ ਪਰਮਿਟ ਚੱਲ ਰਿਹਾ ਹੈ, ਜਿਸ ਤੋਂ ਪ੍ਰਸ਼ਾਸਨ ਦੀ ਨਾਲਾਇਕੀ ਬਾਰੇ ਪਤਾ ਲੱਗਦਾI

ਆਪ ਆਗੂ ਨੇ ਕਿਹਾ ਕਿ ਜਿਨ੍ਹਾਂ ਅਫਸਰਾਂ ਨੇ ਫੈਕਟਰੀ ਨੂੰ ਚੱਲਣ ਦੀ ਇਜਾਜ਼ਤ ਉਹਨਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈI

ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਕੈਪਟਨ ਤੇ ਵਿਸ਼ਵਾਸ ਹੀ ਨਹੀਂ ਰਿਹਾ ਹੈ, ਕਿਉਂਕਿ ਕੈਪਟਨ ਤਾਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਮੁੱਕਰ ਜਾਂਦੇ ਨੇ I