ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਪੂੰਜੀ ਨਿਵੇਸ਼ ਕਰਨ ਲਈ ਵਿਦੇਸ਼ੀ ਅੰਬੈਸੀਆਂ ਨੂੰ ਦਿੱਤਾ ਸੱਦਾ

Sep 06, 2019ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ੀ ਅੰਬੈਸੀਆਂ ਦੇ ਰਾਜਦੂਤਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਪੰਜਾਬ ਵਿਚ ਪੂੰਜੀ ਨਿਵੇਸ਼ ਕਰਨ ਲਈ ਸੱਦਾ ਦਿੱਤਾI

ਦਿੱਲੀ 'ਚ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਿੱਜੀ ਤੌਰ 'ਤੇ ਸਾਰੇ ਡਿਪਲੋਮੈਟਾਂ ਨੂੰ ਮੋਹਾਲੀ ਵਿਚ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ-2019 ਵਿਚ ਹਿੱਸਾ ਲੈਣ ਲਈ ਵੀ ਕਿਹਾ I

ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਕਿ ਮੋਹਾਲੀ ਵਿਚ ਹੋਣ ਵਾਲਾ ਸਮਿਟ ਪੰਜਾਬ ਨੂੰ ਵਿਸ਼ਵ ਦੇ ਨਕਸ਼ੇ 'ਤੇ ਉਭਾਰ ਕੇ ਸਾਹਮਣੇ ਲਿਆਵੇਗਾ, ਇਸ ਨਾਲ ਪੰਜਾਬ ਤੇਜ਼ੀ ਨਾਲ ਉਦਯੋਗੀਕਰਨ ਦੇ ਰਸਤੇ 'ਤੇ ਅੱਗੇ ਵਧੇਗਾI

ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਨਿਵੇਸ਼ਕਾਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖੇਗੀI

ਜਿਕਰਯੋਗ ਹੈ ਕਿ ਮੁੱਖ ਮੰਤਰੀ ਨਾਲ ਮੀਟਿੰਗ ਵਿਚ ਹਿੱਸਾ ਲੈਣ ਵਾਲੇ ਵਿਦੇਸ਼ੀ ਰਾਜਦੂਤ ਅਤੇ ਨੁਮਾਇੰਦੇ ਅਮਰੀਕਾ, ਇੰਗਲੈਂਡ, ਸਪੇਨ, ਕਤਰ, ਫਰਾਂਸ, ਇਸਰਾਈਲ, ਕੈਨੇਡਾ ਸਣੇ ਕਈ ਦੇਸ਼ਾਂ ਦੇ ਸਨ,  ਜਿਨਾਂ ਨਾਲ ਮੁੱਖ ਮੰਤਰੀ ਨੇ ਨਿਵੇਸ਼ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ I