ਸਿਮਰਜੀਤ ਸਿੰਘ ਬੈਂਸ ਤੇ ਹੋਏ ਕੇਸ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਹਿਲਾ ਪ੍ਰਤੀਕਰਮ

Sep 10, 2019ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਬਦਸਲੂਕੀ ਕਰਨ ਦੇ ਦੋਸ਼ 'ਚ ਸਿਮਰਜੀਤ ਸਿੰਘ ਬੈਂਸ ਤੇ ਹੋਏ ਕੇਸ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਹਿਲਾ ਪ੍ਰਤੀਕਰਮ ਸਾਹਮਣੇ ਆਇਆ ਹੈI

ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੇ ਹੁਕਮਾਂ 'ਤੇ ਹੀ ਬੈਂਸ ਖਿਲਾਫ਼ ਪਰਚਾ ਦਰਜ ਕੀਤਾ ਗਿਆ, ਉਹਨਾਂ ਕਿਹਾ ਕਿ ਬੈਂਸ ਵੱਲੋਂ ਡਿਪਟੀ ਕਮਿਸ਼ਨਰ ਨਾਲ ਦੁਰ-ਵਿਹਾਰ ਕਰਨ ਦੀ ਘਟਨਾ ਅਤਿ ਨਿੰਦਣਯੋਗ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾI

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਪੂਰੀ ਘਟਨਾਂ ਦੀ ਵੀਡਿਓ ਦੇਖਣ ਤੋਂ ਬਾਅਦ ਉਹਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਬੈਂਸ ਖਿਲਾਫ ਬਣਦੀ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ ਸਨ, ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਕਿ ਉਹ ਸਰਕਾਰੀ ਅਫਸਰਾਂ ਨਾਲ ਕਿਸੇ ਕਿਸਮ ਦੀ ਬਦਸਲੂਕੀ ਨੂੰ ਬਰਦਾਸ਼ਤ ਨਹੀਂ ਕਰਨਗੇ I

ਮੁੱਖ ਮੰਤਰੀ ਦੇ ਇਸ ਬਿਆਨ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਉਹਨਾਂ ਕਿਹਾ ਕਿ ਮੈਂ ਆਪਣੇ ਘਰ ਹੀ ਬੈਠਾ ਹਾਂI

ਪੁਲਿਸ ਅਧਿਕਾਰੀ ਜਦੋਂ ਮਰਜ਼ੀ ਆ ਕੇ ਮੈਨੂੰ ਗ੍ਰਿਫ਼ਤਾਰ ਕਰ ਸਕਦੇ ਨੇ, ਬੈਂਸ ਨੇ ਕਿਹਾ ਕਿ ਉਹ  ਸਚਾਈ ਦੇ ਨਾਲ ਖੜ੍ਹੇ ਹਨ, ਜਿਸ ਕਾਰਨ ਉਹ ਸਰਕਾਰੀ ਅਫਸਰਾਂ ਅੱਗ ਕਦੇ ਨਹੀਂ ਝੁਕਣਗੇ I