ਬੈਂਸ ਨੂੰ ਨਾ ਕੀਤਾ ਗ੍ਰਿਫਤਾਰ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ

Sep 10, 2019


ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਾਲ ਨਾਲ ਦੁਰਵਿਹਾਰ ਕਰਨ ਦਾ ਮਾਮਲਾ ਲਗਾਤਾਰ ਤੂਲ ਫੜ੍ਹਦਾ ਜਾ ਰਿਹਾ ਹੈI

ਬੈਂਸ ਵੱਲੋਂ ਡੀ.ਸੀ ਨਾਲ ਖਹਿਬੜਣ ਦੇ ਵਿਰੋਧ ਵਿਚ ਪੂਰੇ ਪੰਜਾਬ ਦੇ ਡੀ.ਸੀ ਦਫਤਰਾਂ ਦੇ ਕਰਮਚਾਰੀ ਹੜਤਾਲ 'ਤੇ ਚਲੇ ਗਏ ਨੇ, ਕਰਮਚਾਰੀਆ ਨੇ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਏI

ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਜੇਕਰ ਬੈਂਸ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਮੰਗਲਵਾਰ ਨੂੰ ਰਣਨੀਤੀ ਬਣਾ ਕੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਜਾਣਗੇI

ਦੱਸ ਦੇਈਏ ਕਿ ਹੜਤਾਲ ਕਾਰਨ ਡੀ.ਸੀ ਦਫਤਰਾਂ 'ਚ ਕੋਈ ਕੰਮ ਨਹੀਂ ਹੋ ਰਿਹਾ, ਜਿਸ ਕਾਰਨ ਸੂਬਾ ਸਰਕਾਰ ਨੂੰ ਕਰੋੜਾਂ ਰੁਪਏ ਦਾ ਘਾਟਾ ਤੇ ਲੋਕਾਂ ਨੂੰ ਭਾਰੀ ਪਰੇਸ਼ਾਨੀਆ ਦਾ ਸਾਹਮਣਾ ਕਰਨਾ ਪੈ ਰਿਹਾ I