ਸਿਮਰਜੀਤ ਸਿੰਘ ਬੈਂਸ 'ਤੇ ਪਰਚਾ ਸਿਆਸੀ ਰੰਜਿਸ਼ -ਬਲਵਿੰਦਰ ਸਿੰਘ ਬੈਂਸ

Sep 10, 2019


ਸਿਮਰਜੀਤ ਸਿੰਘ ਬੈਂਸ ਤੇ ਪਰਚਾ ਦਰਜ ਹੋਣ ਤੋਂ ਬਾਅਦ ਉਹਨਾਂ ਦੇ ਵੱਡੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਇਸ ਕਾਰਵਾਈ ਨੂੰ ਸਿਆਸੀ ਰੰਜਿਸ਼ ਕਰਾਰ ਦਿੱਤਾI

ਬਲਵਿੰਦਰ ਬੈਂਸ ਦਾ ਕਹਿਣਾ ਹੈ ਸਿਟੀ ਸੈਂਟਰ ਘੋਟਾਲੇ ਨਾਲ ਸੰਬੰਧਤ ਹਾਈਕੋਰਟ 'ਚ ਬੈਂਸ ਭਰਾਵਾਂ ਵੱਲੋਂ ਇਕ ਰੀਵੀਊ ਪਟੀਸ਼ਨ ਪਾਈ ਗਈ ਹੈI

ਜਿਸ ਕਾਰਨ ਕੈਪਟਨ ਨੇ ਬਦਲੇ ਦੀ ਰਾਜਨੀਤੀ ਕਰਦੇ ਹੋਏ ਸਿਮਰਜੀਤ ਬੈਂਸ ਤੇ ਕੇਸ ਦਰਜ ਕਰਵਾਇਆ, ਉਹਨਾਂ ਕਿਹਾ ਕਿ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਦੇ ਹੱਕ ਦੀ ਆਵਾਜ਼ ਬੁਲੰਦ ਕਰੇ,I

ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਡੀਸੀ ਬੈਂਸ ਨਾਲ ਗੱਲ ਕਰਨ ਤੋਂ ਵੀ ਇਨਕਾਰ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਦੇ ਛੋਟੇ ਭਰਾ ਨੇ ਅਜਿਹੀ ਗੱਲ ਕਹੀ ਕਿ ਸਰਕਾਰੀ ਦਫਤਰ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹਨ I