ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਪੰਜਾਬ ਵਜਾਰਤ ਦੀ ਅਹਿਮ ਮੀਟਿੰਗ ਹੋਈ

Sep 10, 2019


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਪੰਜਾਬ ਵਜਾਰਤ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈI

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਤ ਦੀ ਰਿਹਾਇਸ਼ ਤੇ ਲੰਗਰ ਦਾ ਇੰਤਜਾਮ ਕੀਤਾ ਜਾਵੇਗਾI

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਲੀਕੇ ਜਾ ਰਹੇ ਸਮਾਗਮਾਂ ‘ਚ ਸੰਗਤ ਨੂੰ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਅਸੀਂ ਸਾਰੇ ਰੱਲ ਮਿਲ ਕੇ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਵਾਂਗੇ I