ਸੁਨੀਲ ਜਾਖੜ ਨੂੰ ਪ੍ਰਧਾਨ ਦੇ ਅਹੁਦੇ ਤੇ ਕੰਮ ਕਰਦੇ ਰਹਿਣ ਦੇ ਆਦੇਸ਼

Sep 10, 2019


ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹਾਲ ਦੀ ਘੜੀ ਵਿਚ ਆਪਣੇ ਅਹੁਦੇ ’ਤੇ ਬਰਕਰਾਰ ਰਹਿਣਗੇ, ਸੰਸਦੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੁਨੀਲ ਜਾਖੜ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜੋ ਕਿ ਪਾਰਟੀ ਹਾਈਕਮਾਂਡ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆI

ਜਾਣਕਾਰੀ ਮੁਤਾਬਕ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਸੁਨੀਲ ਜਾਖੜ ਨੂੰ ਪ੍ਰਧਾਨ ਦੇ ਅਹੁਦੇ ਤੇ ਕੰਮ ਕਰਦੇ ਰਹਿਣ ਦੇ ਆਦੇਸ਼ ਦਿੱਤੇ ਨੇ, ਜਿਸ ਤੋਂ ਸਪੱਸ਼ਟ ਹੈ ਕਿ ਪਾਰਟੀ ਵੱਲੋਂ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਹੀਂ ਲਾਇਆ ਜਾਵੇਗਾ I

ਦੱਸਦੀਏ ਕਿ ਸੁਨੀਲ ਜਾਖੜ ਗਾਂਧੀ ਪਰਿਵਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਨੇ, ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਉਹ ਪੰਜਾਬ ਦੀ ਕਮਾਂਡ ਸੰਭਾਲੀ ਰੱਖਣਗੇ I