ਰਵਨੀਤ ਸਿੰਘ ਬਿੱਟੂ ਨੇ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਨੂੰ ਨਕਾਰਿਆ

Oct 09, 2019


ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਕਾਲੀ ਆਗੂਆਂ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕੀਤਾ I

ਉਨ੍ਹਾਂ ਕਿਹਾ ਕਿ ਐਸ.ਐਚ. ਓ ਪ੍ਰੇਮ ਸਿੰਘ ਦੀ ਬਹਾਲੀ ਨੂੰ ਲੈ ਕੇ ਅਕਾਲੀ ਆਗੂ ਕਾਂਗਰਸ ਸਰਕਾਰ ਤੇ ਗਲਤ ਇਲਜ਼ਾਮ ਲਾ ਰਹੇ ਨੇ I

ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਐਸਐਚਓ ਪ੍ਰੇਮ ਸਿੰਘ 2012 ਵਿੱਚ ਮਨਪ੍ਰੀਤ ਸਿੰਘ ਇਯਾਲੀ ਦੇ ਚਹੇਤੇ ਸਨ , ਪਰ ਹੁਣ ਇਯਾਲੀ ਨੂੰ ਉਨ੍ਹਾਂ ਤੋਂ ਹੀ ਖਤਰਾ ਮਹਿਸੂਸ ਹੋ ਰਿਹੈ, ਜੋ ਕਿ ਹੈਰਾਨੀ ਦੀ ਗੱਲ ਹੈI

ਇਸ ਤੋਂ ਇਲਾਵਾ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਨਸ਼ੇ ਦੇ ਵੱਡੇ ਮਗਰਮੱਛਾਂ ਤੇ ਜਲਦ ਸਰਜੀਕਲ ਸਟ੍ਰਾਈਕ ਕਰਨ ਜਾ ਰਹੇ ਨੇ, ਜਿਸ ਤੋਂ ਬਾਅਦ ਸੂਬੇ 'ਚ ਨਸ਼ਿਆਂ ਤੇ ਠੱਲ ਪੈ ਜਾਵੇਗੀ I