ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਵਿਚ ਕੈਂਡਲ ਮਾਰਚ ਕੱਢਿਆ

Oct 09, 2019


ਪਿਛਲੇ ਸਾਲ ਅੰਮ੍ਰਿਤਸਰ ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਵਿਚ ਕੈਂਡਲ ਮਾਰਚ ਕੱਢਿਆ, ਜਿਸ 'ਚ ਬਿਕਰਮ ਸਿੰਘ ਮਜੀਠੀਆ ਤੇ ਹੋਰ ਅਕਾਲੀ ਆਗੂ ਸ਼ਾਮਿਲ ਹੋਏI

ਮਾਰਚ ਦੌਰਾਨ ਹੱਥਾਂ ਵਿਚ ਤਖ਼ਤੀਆਂ ਫੜ ਕੇ ਪੀੜਤਾਂ ਲਈ ਇਨਸਾਫ ਦੀ ਮੰਗ ਕਰ ਰਹੇ ਅਕਾਲੀ ਆਗੂ ਤੇ ਆਮ ਲੋਕਾਂ ਨੇ ਸਰਕਾਰ ਖਿਲ਼ਾਫ਼ ਜੰਮ ਕੇ ਭੜਾਸ ਕੱਢੀ, ਇਸ ਮੌਕੇ ਪੀੜਤ ਪਰਿਵਾਰਾਂ ਨੇ ਹਾਦਸੇ ਦੀ ਜ਼ਿੰਮੇਵਾਰ ਲੋਕਾਂ ‘ਤੇ ਮਾਮਲਾ ਦਰਜ ਕਰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਵੀ ਕੀਤੀ ਗਈI

 ਇਸ ਮੌਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਹਾਦਸੇ ਦੀ ਕਈ ਵਾਰ ਜਾਂਚ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ ਕਿਸੇ ਵਿਰੁੱਧ ਕੇਸ ਦਰਜ ਨਹੀਂ ਹੋਇਆ, ਜਿਸ ਕਾਰਨ ਉਹ ਸੜਕਾਂ ਤੇ ਉਤਰ ਕੇ ਕੈਪਟਨ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੇ ਨੇ I