ਅਕਾਲੀ ਦਲ ਦੇ ਵਫਦ ਨੇ ਮੁੱਖ ਚੋਣ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ

Oct 09, 2019


ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੇ ਮੁੱਖ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਚਾਰੇ ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਦੇ ਮੱਦੇਨਜਰ ਪੰਜਾਬ ਅੰਦਰ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣI

ਇਸ ਤੋਂ ਇਲਾਵਾ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਾਉਣ ਲਈ ਪਾਰਟੀ ਨੇ ਸਾਰੇ ਬੂਥਾਂ ਦੀ ਵੀਡੀਓਗਰਾਫੀ ਕਰਵਾਉਣ ਦੀ ਵੀ ਮੰਗ ਕੀਤੀ ਹੈ, ਇਸ ਸਬੰਧੀ ਅਕਾਲੀ ਦਲ ਦੇ ਵਫਦ ਨੇ ਮੁੱਖ ਚੋਣ ਅਧਿਕਾਰੀ ਨੂੰ ਇਕ ਮੰਗ ਪੱਤਰ ਸੌਂਪਿਆ ਹੈI

ਜਾਣਕਾਰੀ ਦਿੰਦਿਆਂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੂੰ ਜਾਣੂ ਕਰਵਾ ਦਿੱਤਾ ਹੈ ਕਿ ਕਾਂਗਰਸ ਪਾਰਟੀ ਜ਼ਿਮਨੀ ਚੋਣਾਂ ਵਾਲੇ ਚਾਰੇ ਵਿਧਾਨ ਸਭਾ ਹਲਕਿਆਂ ਅੰਦਰ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ਡਰ ਦਾ ਮਾਹੌਲ ਪੈਦਾ ਕਰ ਰਹੀ ਹੈI

 ਡਾ.ਚੀਮਾ ਨੇ ਕਿਹਾ ਕਿ ਕਾਂਗਰਸ ਦੇ ਇਸ ਹਥਕੰਡੇ ਨੂੰ ਨਾਕਾਮ ਕਰਨ ਲਈ ਨੀਮ ਫੌਜੀ ਦਸਤਿਆਂ ਨੂੰ ਤਾਇਨਾਤ ਕਰਨ ਦੀ ਲੋੜ ਹੈ I