ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਤੋਂ ਮਿਲਿਆ ਸੱਦਾ

Nov 04, 2019ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਤੋਂ ਸੱਦਾ ਮਿਲਿਆI

ਉਨ੍ਹਾਂ ਦੇ ਪਾਕਿਸਤਾਨ ਜਾਣ ਦੀ ਚਰਚਾ ਸੀ ਪਰ ਹੁਣ ਉਨ੍ਹਾਂ ਨੂੰ ਇਮਰਾਨ ਖਾਨ ਵੱਲੋਂ ਰਸਮੀ ਤੌਰ 'ਤੇ ਸੱਦਾ ਭੇਜਿਆ ਗਿਆ ਹੈI

ਕਾਬਲੇਗੌਰ ਹੈ ਕਿ ਸਿੱਧੂ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੋੜੀਂਦੀ ਪ੍ਰਵਾਨਗੀ ਲੈਣ ਲਈ ਪੱਤਰ ਲਿਖਿਆ ਹੋਇਆI

ਸਿੱਧੂ ਨੇ ਕਿਹਾ ਕਿ ਨਿਮਾਣੇ ਸਿੱਖ ਵਜੋਂ ਉਹ ਪਾਕਿਸਤਾਨ ’ਚ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣਾ ਚਾਹੁੰਦੇ ਨੇ, ਏਸ ਲਈ ਉਹਨਾਂ ਨੂੰ ਮਨਜੂਰੀ ਦਿੱਤੀ ਜਾਵੇ, ਹੁਣ ਵੇਖਣਾ ਹੋਏਗਾ ਕਿ ਸਿੱਧੂ ਨੂੰ ਪ੍ਰਵਾਨਗੀ ਮਿਲਦੀ ਹੈ ਜਾਂ ਨਹੀਂ I