ਪੰਜਾਬ ਦੀਆਂ ਸਾਰੀਆਂ ਸੜਕਾਂ ਤੋਂ ਟੋਲ ਮੁਆਫ਼ ਕਰਨ ਦੀ ਮੰਗ

Nov 07, 2019


ਸ਼੍ਰੋਮਣੀ ਅਕਾਲੀ ਦਲ ਨੇ ਮੰਗ ਰੱਖੀ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸੂਬੇ ਵਿੱਚ ਸ਼ਰਾਬਬੰਦੀ ਕੀਤੀ ਜਾਵੇI

ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਇਹ ਮੰਗ ਕਰਨ ਤੋਂ ਇਲਾਵਾ ਪ੍ਰਕਾਸ਼ ਪੁਰਬ ਦੇ ਦਿਨਾਂ ਦੌਰਾਨ ਪੰਜਾਬ ਦੀਆਂ ਸਾਰੀਆਂ ਸੜਕਾਂ ਤੋਂ ਟੋਲ ਮੁਆਫ਼ ਕਰਨ ਦੀ ਮੰਗ ਵੀ ਕੀਤੀ ਏI

ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚੋਂ ਸੰਗਤ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਰਹੀ ਹੈ, ਇਸ ਲਈ ਸੂਬਾ ਤੇ ਕੇਂਦਰ ਸਰਕਾਰ ਨੂੰ ਆਪੋ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਟੋਲ ਨੂੰ ਮੁਆਫ਼ ਕਰਨਾ ਚਾਹੀਦਾ ਹੈI

ਬੇਸ਼ੱਕ ਅਕਾਲੀ ਵਿਧਾਇਕ ਦੀਆਂ ਇਹਨਾਂ ਮੰਗਾਂ ਦੀ ਲੋਕਾਂ ਵੱਲੋਂ ਹਮਾਇਤ ਹੋ ਰਹੀ ਹੈ ਪਰ ਇਸ ਬਾਰੇ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਆਇਆ I