ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਆਉਣ ਜਾਣ ਦਾ ਖਰਚਾ ਰਾਜ ਸਰਕਾਰ ਵੱਲੋਂ ਕੀਤਾ ਜਾਵੇਗਾ-ਮਨੋਹਰ ਲਾਲ ਖੱਟੜ

Nov 07, 2019


ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਆਉਣ ਜਾਣ ਦਾ ਖਰਚਾ ਰਾਜ ਸਰਕਾਰ ਵੱਲੋਂ ਭੁਗਤਾਨ ਕੀਤਾ ਜਾਵੇਗਾI

ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਤੋਂ ਲਗਭਗ 5500 ਸ਼ਰਧਾਲੂ ਬੱਸ ਤੇ ਰੇਲ ਰਾਹੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ, ਜਿਨਾਂ ਦਾ ਕਿਰਾਇਆ ਸਰਕਾਰ ਵੱਲੋਂ ਦਿੱਤਾ ਜਾਵੇਗਾI

 ਖੱਟੜ ਦੇ ਇਸ ਐਲਾਨ ਦਾ ਸਿੱਖ ਸੰਸਥਾਵਾਂ ਨੇ ਨਿੱਘਾ ਸਵਾਗਤ ਕੀਤਾ, ਉਹਨਾਂ ਕਿਹਾ ਕਿ  ਦਿੱਲੀ, ਹਰਿਆਣਾ ਵਾਂਗ ਪੰਜਾਬ ਸਰਕਾਰ ਨੂੰ ਵੀ ਸ਼ਰਧਾਲੂਆਂ ਦਾ ਖਰਚਾ ਚੁੱਕਣਾ ਚਾਹੀਦਾ I