ਕਰਤਾਰਪੁਰ ਸਾਹਿਬ ਲਾਂਘਾ ਨਵਜੋਤ ਸਿੰਘ ਸਿੱਧੂ ਕਰਕੇ ਨਹੀਂ- ਪ੍ਰਕਾਸ਼ ਸਿੰਘ ਬਾਦਲ

Nov 08, 2019


ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਸ ਦੌਰਾਨ ਸ਼ਰਧਾ ਭਾਵਨਾ ਨਾਲ ਮੱਥਾ ਟੇਕਣ ਤੋਂ ਬਾਅਦ ਉਹਨਾਂ ਨੇ ਸਮੂਹ ਸੰਗਤ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀI

ਇਸ ਮੌਕੇ ਸਾਬਕਾ ਮੁੱਖ ਮੰਤਰੀ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਚੱਲ ਰਹੀ ਕ੍ਰੈਡਿਟ ਵਾਰ ਤੇ ਪ੍ਰਤੀਕਿਰਿਆ ਦਿੱਤੀ, ਉਹਨਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਨਵਜੋਤ ਸਿੰਘ ਸਿੱਧੂ ਕਰਕੇ ਨਹੀਂ, ਬਲਕਿ ਸਿੱਖ ਸੰਗਤਾਂ ਦੀਆਂ ਅਰਦਾਸਾਂ ਅਤੇ ਜਥੇਦਾਰ ਵਡਾਲਾ ਵਲੋਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਨਤੀਜਾ ਹੈI

ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਂਘੇ ਨੂੰ ਆਈ.ਐੱਸ.ਆਈ ਦੀ ਸਾਜ਼ਿਸ਼ ਕਰਾਰ ਦਿੱਤੇ ਜਾਣ ਦੀ ਵੀ ਨਿੰਦਾ ਕੀਤੀ I