ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ 27 ਨਵੰਬਰ ਨੂੰ

Nov 22, 2019


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ, ਇਸ ਸਵਾਲ ਦਾ ਜਵਾਬ ਤਾਂ 27 ਨਵੰਬਰ ਨੂੰ ਮਿਲੇਗਾ, ਪਰ ਉਸ ਤੋਂ ਪਹਿਲਾਂ ਕਿਆਸਰਾਈਆਂ ਦੇ ਬਾਜ਼ਾਰ ਪੂਰੀ ਤਰ੍ਹਾਂ ਗਰਮ ਹਨI

ਪ੍ਰਧਾਨਗੀ ਦੀ ਦੌੜ ‘ਚ ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਭ ਤੋਂ ਵੱਡੇ ਦਾਅਵੇਦਾਰ ਹਨI

ਉਨ੍ਹਾਂ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਸੰਤ ਬਲਬੀਰ ਸਿੰਘ ਦੇ ਨਾਂਅ ਦੀ ਚਰਚਾ ਚੱਲ ਰਹੀ ਹੈI

ਇਹ ਜੱਗ ਜਾਹਿਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ ਹੀ ਹੋਣੀ ਹੈI

ਮੰਨਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਅਜਿਹੇ ਸ਼ਖਸ ਨੂੰ ਹੀ ਅੱਗੇ ਲਿਆਉਣਗੇ ਜਿਹੜਾ ਵਿਵਾਦਾਂ ਤੋਂ ਦੂਰ ਹੋਏ ਤੇ ਔਖੇ ਵੇਲੇ ਅਕਾਲੀ ਦਲ ਲਈ ਸਹਾਰਾ ਬਣੇI

ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਦੌਰਾਨ ਪ੍ਰਧਾਨ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਜਾਣਗੇ I