ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀਆਂ ਟਿੱਪਣੀਆਂ ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ

Jan 09, 2020


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀਆਂ ਟਿੱਪਣੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ, ਉਨ੍ਹਾਂ ਕਿਹਾ ਕਿ ਉਹ ਭਾਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਟਿੱਪਣੀ ਨਾਲ ਸਹਿਮਤ ਨਹੀਂ ਹਨ ਪਰ ਜੇਕਰ ਜਥੇਦਾਰ ਅਜਿਹਾ ਮਹਿਸੂਸ ਕਰਦੇ ਨੇ ਸਿੱਖ ਭਾਰਤ ਵਿਚ ਸੁਰੱਖਿਅਤ ਨਹੀਂ ਹਨ ਤਾਂ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਹਮਣੇ ਇਹ ਮਾਮਲਾ ਚੁੱਕਣਾ ਚਾਹੀਦਾ ਅਤੇ ਉਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਬਾਹਰ ਆਉਣ ਦੀ ਹਦਾਇਤ ਦੇਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੀ ਸੁਰੱਖਿਆ ਕਰਨ ਵਿਚ ਮੋਦੀ ਸਰਕਾਰ ਫੇਲ ਸਾਬਤ ਹੋਈ ਹੈ, ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਭ ਤੋਂ ਪਹਿਲਾਂ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇਣ ਲਈ ਕਹਿਣਾ ਚਾਹੀਦਾ ਹੈ, ਕੈਪਟਨ ਦੀਆਂ ਇਹਨਾਂ ਟਿੱਪਣੀਆਂ ਤੋਂ ਬਾਅਦ ਸੂਬੇ ਦੀ ਸਿਆਸਤ ਭਖ ਗਈ ਹੈ, ਅਕਾਲੀ ਆਗੂਆਂ ਨੇ ਇਸ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੋੜਵਾ ਜਵਾਬ ਦਿੱਤਾ।