ਭਗਵੰਤ ਮਾਨ ਨੇ ਸਾਧਿਆ ਕੇਂਦਰ ਸਰਕਾਰ 'ਤੇ ਨਿਸ਼ਾਨਾ

Jan 09, 2020


ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਵਿੱਦਿਅਕ ਅਦਾਰਿਆਂ ਨੂੰ ਰਾਜਨੀਤੀ ਦਾ ਅਖਾੜਾ ਬਣਾ ਦਿੱਤਾ ਹੈ, ਜੇ.ਐਨ.ਯੂ ਵਿਚ ਹੋਈ ਹਿੰਸਾ ਲਈ ਭਾਜਪਾ ਨੂੰ ਜਿੰਮੇਵਾਰ ਠਹਿਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਸਿੱਖਿਆ ਸੰਸਥਾਵਾਂ ’ਤੇ ਆਰਐੱਸਐੱਸ ਦਾ ਕਬਜ਼ਾ ਕਰਾਉਣਾ ਚਾਹੁੰਦੀ ਹੈ, ਜਿਸ ਨੂੰ ਦੇਸ਼ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ।

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੇਸ਼ ਵਿਚ ਨਫ਼ਰਤ ਦਾ ਮਾਹੌਲ ਪੈਦਾ ਕਰ ਰਹੀ ਹੈ, ਉਨ੍ਹਾਂ ਕਿਹਾ ਭਾਰਤ ਧਰਮ ਨਿਰਪੱਖ ਦੇਸ਼ ਹੈ, ਜਿਸ ਵਿਚ ਸਾਰੇ ਧਰਮਾਂ ਦੇ ਲੋਕ ਰਹਿੰਦੇੇ ਹਨ, ਮੋਦੀ-ਸ਼ਾਹ ਦੀ ਜੋੜੀ ਨੂੰ ਇਸ ਦੇਸ਼ 'ਚ ਨਫਰਤ ਦੀ ਰਾਜਨੀਤੀ ਕਰਕੇ ਮਾਹੌਲ ਗੰਧਲਾ ਨਹੀਂ ਕਰਨਾ ਚਾਹੀਦਾ।