ਸੁਨੀਲ ਜਾਖੜ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ-ਕੈਪਟਨ

May 11, 2019


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਠਾਨਕੋਟ ਵਿੱਚ ਚੋਣ ਰੈਲੀ ਦੌਰਾਨ ਪੰਜਾਬ ਲਈ ਵੱਡਾ ਐਲਾਨ ਕਰ ਦਿੱਤਾ ਹੈ, ਮੁੱਖ ਮੰਤਰੀ ਨੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ "ਪੰਜਾਬ ਦੇ ਭਵਿੱਖ ਦੇ ਮੁੱਖ ਮੰਤਰੀ" ਦੱਸਿਆ।


ਕੈਪਟਨ ਨੇ ਸਟੇਜ ਤੋਂ ਐਲਾਨ ਕੀਤਾ ਕਿ ਉਨ੍ਹਾਂ ਨੇ ਕੋਈ ਮਹੱਤਵਪੂਰਨ ਗੱਲ ਕਰਨੀ ਸੀ ਫਿਰ ਉਨ੍ਹਾਂ ਨੇ ਜਾਖੜ ਵੱਲ ਦੇਖਿਆ ਅਤੇ ਅਚਾਨਕ ਕਿਹਾ ਕਿ "ਇਕ ਦਿਨ ਸੁਨੀਲ ਜਾਖੜ ਪੰਜਾਬ ਦਾ ਮੁੱਖ ਮੰਤਰੀ ਹੋਵੇਗਾ"।


ਜ਼ਿਕਰਯੋਗ ਹੈ ਕਿ ਕੈਪਟਨ ਦਾ ਇਹ ਬਿਆਨ ਜਾਖੜ ਲਈ ਲੋਕ ਸਭਾ ਚੋਣਾਂ ਜਿੱਤਣ ਵਿੱਚ ਬਹੁਤ ਫਾਇਦੇਮੰਦ ਸਾਬਿਤ ਹੋ ਸਕਦਾ ਹੈ ਅਤੇ ਹੋਰ ਕਾਂਗਰਸੀ ਲੀਡਰਾਂ ਲਈ ਇਸ਼ਾਰਾ ਵੀ ਹੋ ਸਕਦਾ ਹੈ।