RSS ਦੇ ਏਜੰਟ ਹਨ ਪ੍ਰਕਾਸ਼ ਸਿੰਘ ਬਾਦਲ- ਖਹਿਰਾ

May 14, 2019


ਬਠਿੰਡਾ ਤੋਂ ਲੋਕ ਸਭਾ ਦੀ ਚੋਣ ਲੜ ਰਹੇ ਸੁਖਪਾਲ ਸਿੰਘ ਖਹਿਰਾ ਲਗਾਤਾਰ ਬਾਦਲ ਪਰਿਵਾਰ ਤੇ ਤਿੱਖੇ ਸ਼ਬਦੀ ਹਮਲੇ ਕਰ ਰਹੇ ਨੇ, ਖਹਿਰਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਨੂੰ ਕੋਈ ਮੁੱਦਾ ਨਹੀਂ ਸਮਝਦੇ, ਜੋ ਕਿ ਸ਼ਰਮਨਾਕ ਤੇ ਮੰਦਭਾਗੀ ਗੱਲ ਹੈ।


ਸੁਖਪਾਲ ਖਹਿਰਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਅਜਿਹਾ ਬਿਆਨ ਦੇ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ, ਜਿਸ ਦਾ ਖਾਮਿਆਜਾ ਉਨ੍ਹਾਂ ਨੂੰ ਲੋਕ ਸਭਾ ਚੋਣਾਂ 'ਚ ਭੁਗਤਣਾ ਪਵੇਗਾ।