ਬਰਨਾਲਾ 'ਚ ਕੇਜਰੀਵਾਲ ਨੂੰ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ

May 15, 2019


ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ 'ਚ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ, ਸੰਗਰੂਰ ਤੋਂ ਬਾਅਦ ਹੁਣ ਬਰਨਾਲਾ 'ਚ ਰੋਡ ਸ਼ੋਅ ਦੌਰਾਨ ਕੁੱਝ ਨੌਜਵਾਨਾਂ ਨੇ ਕੇਜਰੀਵਾਲ ਨੂੰ ਕਾਲੀਆਂ ਝੰਡੀਆਂ ਦਿਖਾਈਆਂ, ਜਿਸ ਦੌਰਾਨ ਨੌਜਵਾਨਾਂ ਨੇ ਕੇਜਰੀਵਾਲ ਅਤੇ ਭਗਵੰਤ ਮਾਨ ਖਿਲ਼ਾਫ ਨਾਅਰੇਬਾਜ਼ੀ ਵੀ ਕੀਤੀ।


ਵਿਰੋਧ ਦੇ ਬਾਵਜੂਦ ਅਰਵਿੰਦ ਕੇਜਰੀਵਾਲ ਨੇ ਆਪਣੇ ਚੋਣ ਪ੍ਰਚਾਰ ਨੂੰ ਜਾਰੀ ਰੱਖਦੇ ਹੋਏ ਬਰਨਾਲਾ 'ਚ ਭਗਵੰਤ ਮਾਨ ਲਈ ਵੋਟਾਂ ਮੰਗੀਆਂ, ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੌਜਵਾਨਾਂ ਨੂੰ ਪੈਸੇ ਦੇ ਕੇ ਮੇਰਾ ਵਿਰੋਧ ਕਰਵਾ ਰਹੇ ਨੇ, ਜਿਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ।


ਭਗਵੰਤ ਮਾਨ ਦੇ ਹੱਕ 'ਚ ਬੋਲਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਸੰਗਰੂਰ ਹਲਕੇ 'ਚ ਵੱਡੀ ਜਿੱਤ ਹਾਸਲ ਕਰਨਗੇ, ਕਿਉਂ ਕਿ ਉਨ੍ਹਾਂ ਨੇ ਸੰਸਦ ਮੈਂਬਰ ਰਹਿੰਦੇ ਹੋਏ ਸੰਗਰੂਰ ਦੇ ਲੋਕਾਂ ਦੀ ਭਲਾਈ ਦੇ ਕੰਮ ਕੀਤੇ ਨੇ, ਇਸ ਤੋਂ ਇਲਾਵਾ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ ਖਤਮ ਹੋ ਚੁੱਕਿਆ, ਜਿਸ ਕਾਰਨ ਚੋਣਾਂ 'ਚ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਪਾਰਟੀ ਨਾਲ ਹੋਵੇਗਾ।