ਕੈਪਟਨ ਨੇ ਪੰਜਾਬ ਦੀ ਜਨਤਾ ਨੂੰ ਦਿੱਤਾ ਧੋਖਾ- ਬਾਦਲ

May 15, 2019


ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਨੇ, ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਦੀ 2 ਸਾਲ ਦੀ ਕਾਰਗੁਜ਼ਾਰੀ ਬੇਹੱਦ ਮਾੜੀ ਰਹੀ ਹੈ, ਪੰਜਾਬ 'ਚ ਹਰੇਕ ਵਰਗ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਪਰੇਸ਼ਾਨ ਹਨ।


ਜਿਸ ਦਾ ਅੰਦਾਜ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਹੋ ਚੁੱਕਿਆ ਹੈ, ਜਿਸ ਕਾਰਨ ਕੈਪਟਨ ਨੇ ਇਹ ਗੱਲ ਮੰਨ ਲਈ ਹੈ ਕਿ ਉਹ ਅਗਲੀ ਵਾਰ ਮੁੱਖ ਮੰਤਰੀ ਨਹੀਂ ਬਣਨਗੇ।


ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਾਂਗਰਸ ਪਾਰਟੀ ਨੇ ਝੂਠੇ ਵਾਅਦੇ ਕਰਕੇ ਪੰਜਾਬ 'ਚ ਸਰਕਾਰ ਬਣਾਈ ਹੈ, ਜੋ ਕਿ ਲੋਕਾਂ ਦੀ ਭਲਾਈ ਦੇ ਕੰਮ ਕਰਨ 'ਚ ਫੇਲ ਸਾਬਤ ਹੋਈ ਹੈ, ਬਾਦਲ ਨੇ ਕਿਹਾ ਕਿ ਵਾਅਦਾ ਖਿਲਾਫ਼ੀ ਕਰਨ ਵਾਲੇ ਕਾਂਗਰਸੀ ਆਗੂਆਂ ਨੂੰ ਚੋਣਾਂ 'ਚ ਲੋਕ ਚੰਗਾ ਸਬਕ ਸਿਖਾਉਣਗੇ।