ਸੁਖਬੀਰ ਬਾਦਲ ਨੇ ਕੈਪਟਨ ਸਰਕਾਰ 'ਤੇ ਸਾਧੇ ਨਿਸ਼ਾਨੇ

Feb 14, 2020


ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ 'ਚ ਕਾਂਗਰਸ ਸਰਕਾਰ ਖਿਲਾਫ ਰੋਸ ਰੈਲੀ ਕੀਤੀ ਗਈ, ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ,

ਰੈਲੀ 'ਚ ਆਪਣੇ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਕੈਪਟਨ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਸਾਧੇ, ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦਾ ਕੰਮ ਜਨਤਾ ਦੀ ਸੇਵਾ ਕਰਨਾ ਹੁੰਦਾ ਹੈ ਨਾ ਕਿ ਐਸ਼ ਕਰਨਾ,

ਉਨ੍ਹਾਂ ਕਿਹਾ ਕਿ ਕੈਪਟਨ ਦੀ ਸਰਕਾਰ ਬਣੇ ਨੂੰ ਤਿੰਨ ਸਾਲ ਹੋ ਚੁੱਕੇ ਨੇ ਪਰ ਅੱਜ ਤੱਕ ਉਹ ਅੰਮ੍ਰਿਤਸਰ ਦੇ ਲੋਕਾਂ ਨੂੰ ਮਿਲਣ ਨਹੀਂ ਪਹੁੰਚੇ, ਸੁਖਬੀਰ ਬਾਦਲ ਅਨੁਸਾਰ ਕੈਪਟਨ ਨੇ ਝੂਠ ਬੋਲ ਕੇ ਲੋਕਾਂ ਨੂੰ ਫਸਾਇਆ ਹੈ ਤੇ ਗੁਟਕਾ ਸਾਹਿਬ ਦੀ ਝੂਠੀਆਂ ਕਸਮਾਂ ਖਾਧੀਆਂ, ਜਿਸ ਸੱਚਾਈ ਤੋਂ ਹੁਣ ਹਰੇਕ ਪੰਜਾਬੀ ਜਾਣੂ ਹੋ ਚੁੱਕਿਆ I