ਪੁਲਵਾਮਾ ਹਮਲੇ ਦੀ ਪਹਿਲੀ ਬਰਸੀ ਮੌਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਤੋਂ ਪੁੱਛੇ ਤਿੰਨ ਸਵਾਲ

Feb 14, 2020


ਪੁਲਵਾਮਾ ਹਮਲੇ ਦੀ ਪਹਿਲੀ ਬਰਸੀ ਮੌਕੇ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਤੋਂ ਤਿੰਨ ਸਵਾਲ ਪੁੱਛੇ ਨੇ I

ਉਨ੍ਹਾਂ ਪੁੱਛਿਆ ਕਿ ਆਖ਼ਿਰ ਇਸ ਹਮਲੇ ਨਾਲ ਸਭ ਤੋਂ ਵੱਧ ਫ਼ਾਇਦਾ ਕਿਸ ਨੂੰ ਹੋਇਆ, ਹਮਲੇ ਦੀ ਜਾਂਚ ਦਾ ਕੀ ਨਤੀਜਾ ਨਿਕਲਿਆ ਅਤੇ ਸਰਕਾਰ 'ਚ ਕਿਸ ਦੀ ਜਵਾਬਦੇਹੀ ਤੈਅ ਹੋਈI

ਰਾਹੁਲ ਗਾਂਧੀ ਨੇ ਪੁੱਛਿਆ ਕਿ ਭਾਜਪਾ ਸਰਕਾਰ ਨੇ ਸੁਰੱਖਿਆ 'ਚ ਹੋਈ ਢਿੱਲ ਲਈ ਕਿਸੇ ਨੂੰ ਜਵਾਬਦੇਹ ਠਹਿਰਾਇਆ ਹੈ ? ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਮੋਦੀ ਸਰਕਾਰ ਵੱਲੋਂ ਅਜੇ ਤੱਕ ਨਹੀਂ ਦਿੱਤੇ ਗਏI

ਰਾਹੁਲ ਗਾਂਧੀ ਦੀਆਂ ਇਹਨਾਂ ਟਿੱਪਣੀਆਂ ਤੇ ਭਾਜਪਾ ਆਗੂਆਂ ਨੇ ਤਿੱਖਾ ਪ੍ਰਤੀਕਰਮ ਦਿੱਤਾ, ਭਾਜਪਾ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਅਜਿਹਾ ਬਿਆਨ ਦੇਕੇ ਸ਼ਹੀਦਾਂ ਦਾ ਅਪਮਾਨ ਕੀਤਾ, ਜਿਸ ਲਈ ਦੇਸ਼ ਉਨ੍ਹਾਂ ਨੂੰ ਕਦੇ ਮੁਆਫ ਨਹੀਂ ਕਰੇਗਾI

ਜਿਕਰਯੋਗ ਹੈ ਕਿ ਬੀਤੇ ਵਰ੍ਹੇ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਫਿਦਾਈਨ ਹਮਲਾ ਹੋਇਆ ਸੀ, ਜਿਸ 'ਚ 40 ਜਵਾਨ ਸ਼ਹੀਦ ਹੋ ਗਏ ਸੀ I