ਜਾਖੜ ਨੇ ਲੋਕਾਂ ਤੇ ਝੂਠੇ ਪਰਚੇ ਦਰਜ ਕਰਵਾਏ- ਸੁਖਬੀਰ ਬਾਦਲ

May 15, 2019


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਚੋਣ ਪ੍ਰਚਾਰ ਨਾਲ ਕਾਂਗਰਸ ਨੂੰ ਪੰਜਾਬ 'ਚ ਕੋਈ ਫਾਇਦਾ ਨਹੀਂ ਮਿਲੇਗਾ, ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਧੋਖਾ ਕਰਨ ਵਾਲੀ ਕਾਂਗਰਸ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ।


ਜਿਸ ਕਾਰਨ ਲੋਕ ਹੁਣ ਕਾਂਗਰਸੀਆਂ ਦੇ ਝੂਠੇ ਬਹਿਕਾਵਿਆਂ 'ਚ ਨਹੀਂ ਫਸਣਗੇ, ਪ੍ਰਿਅੰਕਾ ਗਾਂਧੀ ਤੋਂ ਇਲਾਵਾ ਸੁਖਬੀਰ ਬਾਦਲ ਨੇ ਅਬੋਹਰ 'ਚ ਇਕ ਜਨਸਭਾ ਦੌਰਾਨ ਸੁਨੀਲ ਜਾਖੜ ਖਿਲਾਫ਼ ਵੀ ਜੰਮ ਕੇ ਭੜਾਸ ਕੱਢੀ


ਸੁਖਬੀਰ ਬਾਦਲ ਨੇ ਕਿਹਾ ਕਿ ਸੁਨੀਲ ਜਾਖੜ ਨੇ ਲੋਕਾਂ ਤੇ ਝੂਠੇ ਪਰਚੇ ਦਰਜ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀਆਂ ਬਰਬਾਦ ਕਰ ਦਿੱਤੀਆਂ ਹਨ, ਜਿਸ ਲਈ ਪੰਜਾਬ ਦੇ ਲੋਕ ਸੁਨੀਲ ਜਾਖੜ ਨੂੰ ਕਦੇ ਮੁਆਫ਼ ਨਹੀਂ ਕਰਨਗੇ।