ਕੁਲਦੀਪ ਧਾਲੀਵਾਲ ਦੇ ਹੱਕ 'ਚ ਮਨੀਸ਼ ਸਿਸੋਦੀਆ ਨੇ ਕੀਤਾ ਰੋਡ ਸ਼ੋਅ

May 16, 2019

Published By:- Avneet Singh Teja

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਹਲਕਾ ਲੋਕ ਸਭਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਅੰਮ੍ਰਿਤਸਰ 'ਚ ਰੋਡ ਸ਼ੋਅ ਕੀਤਾ।


ਮੀਡੀਆ ਨੂੰ ਸੰਬੋਧਿਤ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਿਕਾਸ ਕਰਵਾਇਆ ਹੈ ਉਹ ਪਿਛਲੇ 70 ਸਾਲਾਂ 'ਚ ਹਿੰਦੋਸਤਾਨ ਦੇ ਕਿਸੇ ਵੀ ਸੂਬੇ 'ਚ ਕਿਸੇ ਸਰਕਾਰ ਨੇ ਨਹੀਂ ਕਰਵਾਇਆ, ਸਿਸੋਦੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ 'ਆਪ' ਦੀ ਕੋਈ ਮਦਦ ਨਹੀਂ ਕੀਤੀ ਉਲਟਾ ਹਰ ਕੰਮ 'ਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ।


ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਮਿਆਰ ਬਹੁਤ ਵਧੀਆ ਹੋ ਗਿਆ ਹੈ, ਇਲਾਜ ਲਈ ਖੋਲ੍ਹੇ ਗਏ ਮੁਹੱਲਾ ਕਲੀਨਿਕ ਦਿੱਲੀ ਸਰਕਾਰ ਦੀ ਵੱਡੀ ਉਪਲਬਧੀ ਰਹੀ ਹੈ, ਸਿਸੋਦੀਆ ਨੇ ਦਾਅਵਾ ਕੀਤਾ ਕਿ ਉਹ ਪੰਜਾਬ 'ਚ ਵੀ ਦਿੱਲੀ ਵਾਂਗ ਵਿਕਾਸ ਕਰਨਗੇ ਅਤੇ ਨਾਲ ਹੀ ਕੁਲਦੀਪ ਸਿੰਘ ਧਾਲੀਵਾਲ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਵੀ ਕੀਤੀ।

Tags